ਜਥੇਦਾਰਾਂ ਦੀ ਨਿਯੁਕਤੀ ਲਈ ਜਥੇਦਾਰ ਵੇਦਾਂਤੀ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਤੇ ਅਮਲ ਕਰੇ ਸ਼੍ਰੋ. ਗੁ. ਪ੍ਰ. ਕਮੇਟੀ:ਅਮਰੀਕ ਸਿੰਘ ਸ਼ਾਹਪੁਰ

ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਅਕਤੂਬਰ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਗਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਵਾਧੂ(ਕਾਰਜਕਾਰੀ) ਜਥੇਦਾਰ ਲਾ ਦਿੱਤਾ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ ਨਾਲ ਆਰਜ਼ੀ ਤੌਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਹੋਣਗੇ।
20 ਅਤੇ 21 ਅਕਤੂਬਰ ਨੂੰ ਪੰਥਕ ਅਸੈਂਬਲੀ ਵਿਖੇ ਅਹਿਮ ਵਿਚਾਰ ਕੀਤੀ ਗਈ ਕਿ ਜਥੇਦਾਰ ਦੀ ਨਿਯੁਕਤੀ ਕਰਨ ਦੇ ਲਈ ਵਿਧੀ ਵਿਧਾਨ ਤਿਆਰ ਕੀਤਾ ਜਾਵੇ ਤਾਂਕਿ ਕਿਸੇ ਵੀ ਧੜੇ ਵੱਲੋਂ ਜੱਥੇਦਾਰ ਨਿਯੁਕਤ ਨਾ ਕੀਤਾ ਜਾ ਸਕੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਵਿੱਚ ਅਮਰੀਕ ਸਿੰਘ ਸ਼ਾਹਪੁਰ ਨੇ ਇਸ ਮਤੇ ਨੂੰ ਪਾਸ ਕਰਵਾਉਣ ਕਰਵਾਉਣ ਲਈ ਹਰਪ੍ਰੀਤ ਸਿੰਘ ਨੂੰ ਨਵਾਂ ਕਾਰਜਕਾਰੀ ਜਥੇਦਾਰ ਲਾਉਣ ਉੱਤੇ ਆਪਣਾ ਵਿਰੋਧ ਜ਼ਾਹਿਰ ਕੀਤਾ ਹੈ ਅਮਰੀਕ ਸਿੰਘ ਜੀ ਨੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਚਿੱਠੀ ਸੌਂਪ ਕੇ ਇਹ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀ ਸੇਵਾ ਕਿਸੇ ਨੂੰ ਵੀ ਦੇਣ ਤੋਂ ਪਹਿਲਾਂ ਪੰਥਕ ਜਥੇਬੰਦੀਆਂ ਦੇ ਨਾਲ ਰਾਇ ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ।
ਅਮਰੀਕ ਸਿੰਘ ਸ਼ਾਹਪੁਰ ਵੱਲੋਂ ਸੌਂਪੀ ਗਈ ਚਿੱਠੀ ਵਿੱਚ 2009 ਵਿੱਚ ਅਕਾਲ ਤਖ਼ਤ ਦੇ ਜਥੇਦਾਰ ਭਾਈ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀਆਂ ਗਈਆਂ ਹਦਾਇਤਾਂ ਦਾ ਦਸਤਾਵੇਜ਼ ਵੀ ਚਿੱਠੀ ਦੇ ਨਾਲ ਜੋੜਿਆ।
ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਗੁਰਮਤਿ ਸੋਚ ਵਾਲੇ ਮਾਹਿਰਾਂ ਦੀ ਕਮੇਟੀ ਦੀ ਸਥਾਪਨਾ ਕਰਕੇ ਪੰਜਾਂ ਤਖਤਾਂ ਦੇ ਉੱਤੇ ਜੱਥੇਦਾਰੀ ਅਤੇ ਗ੍ਰੰਥੀ ਦੀ ਸੇਵਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਚੋਂਣ ਲਈ ਇੱਕ ਵਿਧੀ ਵਿਧਾਨ ਤਿਆਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ, ਸ਼ਕਤੀ,ਯੋਗਤਾ,ਕਾਰਜ ਖੇਤਰ, ਕਾਰਜ ਵਿਧੀ ਅਤੇ ਸੇਵਾ ਮੁਕਤੀ ਤੇ ਨਿਯਮਾਂ ਦਾ ਨਿਰਧਾਰਨ ਕੀਤਾ ਜਾਵੇ ।

Leave a Reply

Your email address will not be published. Required fields are marked *